ਕਾਰ ਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ, 1 ਜਖ਼ਮੀ

by jaskamal

ਨਿਊਜ਼ ਡੈਸਕ ਰਿੰਪੀ ਸ਼ਰਮਾ : ਅੰਮ੍ਰਿਤਸਰ- ਬਟਾਲਾ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਇੱਕ ਕਾਰ ਦੀ ਐਕਟਿਵਾ ਵਿਚਾਲੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ 2 ਵਾਰ ਸੜਕ 'ਤੇ ਪਲਟ ਗਈ। ਇਸ ਹਾਦਸੇ ਦੌਰਾਨ ਐਕਟਿਵਾ ਸਵਾਰ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਜਾਣਕਾਰੀ ਅਨੁਸਾਰ ਜਦੋ ਗੱਡੀ ਪਲਟ ਗਈ ਤਾਂ ਲੋਕਾਂ ਨੇ ਸਿੱਧਾ ਕਰਕੇ ਗੱਡੀ ਚਾਲਕ ਨੂੰ ਬਾਹਰ ਕੱਢਿਆ । ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੱਡੀ 'ਚੋ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ ।ਪੀੜਤ ਪਰਿਵਾਰ ਨੇ ਕਿਹਾ ਕਿ ਕਾਰ ਚਾਲਕ ਇੱਕ ਪੁਲਿਸ ਮੁਲਾਜ਼ਮ ਹੈ, ਇਸ ਕਾਰਨ ਪੁਲਿਸ ਅਧਿਕਾਰੀਆਂ ਵਲੋਂ ਕਾਰ ਚਾਲਕ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ।