ਨਾਬਾਲਗ ਭੱਜੀ ਮੁੰਡੇ ਨਾਲ, ਫ਼ਿਰ ਪਿਓ ਨੇ ਚੁੱਕਿਆ ਇਹ ਖੌਫ਼ਨਾਕ ਕਦਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਰਤਾਰ ਨਗਰ ਵਿੱਚ ਇੱਕ ਨਾਬਾਲਗ ਕੁੜੀ ਮੁੰਡੇ ਨਾਲ ਭੱਜ ਗਈ। ਜਿਸ ਤੋਂ ਬਾਅਦ ਕੁੜੀ ਦੇ ਪਿਤਾ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ।ਪੁਲਿਸ ਅਧਿਕਾਰੀ ਨੇ ਕਿਹਾ ਸੰਨੀ ਨਾਮ ਦਾ ਮੁੰਡਾ ਆਪਣੇ ਗੁਆਂਢ 'ਚ ਰਹਿੰਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ । ਇਸ ਸਦਮੇ ਵਿੱਚ ਕੁੜੀ ਦੇ ਪਿਤਾ ਬੁਆ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਕਤ ਮੁੰਡਾ ਉਸ ਦੇ ਪਤੀ ਨੂੰ ਧਮਕੀਆਂ ਦਿੰਦਾ ਸੀ ਕਿ ਉਹ ਉਸ ਦੀ ਕੁੜੀ ਨੂੰ ਭਜਾ ਕੇ ਲੈ ਜਾਵੇਗਾ। ਜਦ ਸੰਨੀ ਉਨ੍ਹਾਂ ਦੀ ਧੀ ਨੀ ਭਜਾ ਕੇ ਲੈ ਗਿਆ ਤਾਂ ਇਸ ਗੱਲ ਦੇ ਸਦਮੇ 'ਚ ਬੁਆ ਸਿੰਘ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ।

More News

NRI Post
..
NRI Post
..
NRI Post
..