ਜੇਲ੍ਹ ‘ਚ ਕੈਦੀਆਂ ਦੇ 2 ਧਿਰਾਂ ਵਿਚਾਲੇ ਹੋਈ ਝੜਪ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭਾਰੀ ਸੁਰੱਖਿਆ 'ਚ ਵੀ 2 ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਦੌਰਾਨ ਪੁਲਿਸ ਦੇ ਵਲੋਂ 13 ਕੈਦੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ । ਦੱਸਿਆ ਜਾ ਰਿਹਾ ਕਿ ਸੁਪਰਡੈਂਟ ਕੇਂਦਰੀ ਜੇਲ੍ਹ ਜਸਪਾਲ ਸਿੰਘ ਦੇ ਬਿਆਨਾਂ ਅਨੁਸਾਰ 13 ਕੈਦੀਆਂ ਦੇ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਡੇ ਜ਼ਿਲਿਆਂ ਦੀਆਂ ਜੇਲ੍ਹਾਂ ਅਕਸਰ ਹੀ ਵਿਵਾਦਾਂ 'ਚ ਬਣੀਆਂ ਰਹਿੰਦੀਆਂ ਹਨ। ਅਜਿਹੀ ਘਟਨਾਵਾਂ ਕਾਰਨ ਜੇਲ੍ਹ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ ।

More News

NRI Post
..
NRI Post
..
NRI Post
..