ਰਾਮ ਰਹੀਮ ਦੇ ਸਤਿਸੰਗ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਭਾਰੀ ਵਿਰੋਧ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਮ ਰਹੀਮ UP ਦੇ ਇੱਕ ਆਸ਼ਰਮ 'ਚ ਬੈਠ ਕੇ ਪੰਜਾਬ 'ਚ ਸਤਿਸੰਗ ਦੀਆਂ ਤਿਆਤੀਆਂ ਕਰ ਰਿਹਾ ਹੈ। ਦੱਸ ਦਈਏ ਕਿ ਡੇਰਾ ਮੁੱਖੀ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਬਠਿੰਡਾ ਦੇ ਡੇਰਾ ਸਲਾਬਤਪੁਰਾ ਵਿਖੇ ਆਪਣੀ ਸੰਗਤਾਂ ਨਾਲ ਆਨਲਾਈਨ ਜੁੜ ਪ੍ਰੋਗਰਾਮ ਕਰਨ ਗਏ। ਰਾਮ ਰਹੀਮ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਕੁਝ ਸਿੱਖ ਜਥੇਬੰਦੀਆਂ ਵਲੋਂ ਇਸ ਪ੍ਰੋਗਰਾਮ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ । ਪੁਲਿਸ ਵਲੋਂ ਧਰਨਾ ਦੇ ਰਹੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਏ ਹਨ । ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਰਾਮ ਰਹੀਮ ਦੇ ਇਸ ਪ੍ਰੋਗਰਾਮ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਵਲੋਂ ਲਗਾਤਾਰ ਦਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..