by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਘਰ 'ਚ ਦਾਖ਼ਲ ਹੋ ਕੁਝ ਅਣਪਛਾਤੇ ਨੌਜਵਾਨਾਂ ਨੇ ਘਰ 'ਚ ਮੌਜੂਦ ਮਹਿਲਾ ਨੂੰ ਜਖ਼ਮੀ ਕਰਕੇ 1 ਲੱਖ 76 ਹਜ਼ਾਰ ਦੀ ਨਕਦੀ ਸਮੇਤ ਹੋਰ ਵੀ ਸਾਮਾਨ ਲੁੱਟ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ।ਲੋਕਾਂ ਵਲੋਂ ਮੌਕੇ ਤੇ ਹੀ ਜਖ਼ਮੀ ਮਹਿਲਾ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ।
ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਘਰ ਦੇ ਮਾਲਕ ਨੇ ਦੱਸਿਆ ਕਿ ਉਸ ਦੀ ਪਤਨੀ ਕਾਮਨੀ ਮੰਦਰ ਮੱਥਾ ਟੇਕਣ ਗਈ ਸੀ ਤੇ ਨੂੰਹ ਘਰ 'ਚ ਇੱਕਲੀ ਸੀ,ਜਦ ਪਤਨੀ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਨੂੰਹ ਬੁਰੀ ਤਰਾਂ ਜਖ਼ਮੀ ਪਈ ਸੀ,ਘਰ ਦਾ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ। ਇਹ ਸਭ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਮਿਲ ਕੇ ਜਖ਼ਮੀ ਮਹਿਲਾ ਨੂੰ ਹਸਪਤਾਲ ਕਰਵਾਇਆ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।
More News
Jagjeet Kaur
Jagjeet Kaur