by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੇਹਟੀਆਣਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ। ਜਿਸ ਕਾਰਨ ਪਿੰਡ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਦੱਸਿਆ ਜਾ ਰਿਹਾ ਹਰਜਿੰਦਰ ਸਿੰਘ ਆਪਣੀ ਮਾਤਾ ਨਾਲ ਆਪਣੇ ਘਰੋਂ ਹਵੇਲੀ ਵੱਲ ਮੱਝਾਂ ਚੋਣ ਲਈ ਕਾ ਰਿਹਾ ਸੀ ਤਾਂ ਰਸਤੇ 'ਚ ਗੁਆਂਢੀ ਤੇ ਉਸ ਗੁਆਂਢੀ ਦੀ ਮਾਤਾ ਵਲੋਂ ਕਿਸੇ ਪੁਰਾਣੀ ਰੰਜਿਸ਼ ਦੇ ਚਲਦੇ ਗਲੀ- ਗਲੋਚੀ ਕੀਤੀ ਗਈ ।
ਦੇਖਦੇ ਹੀ ਦੇਖਦੇ ਉਸ ਦੇ ਗੁਆਂਢੀ ਨੇ ਹਰਜਿੰਦਰ ਸਿੰਘ ਦੀ ਛਾਤੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਹਰਜਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ । ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਉਸ ਦੀ ਮੌਤ ਹੋ ਗਈ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
More News
Jaskamal Singh
Jaskamal Singh