ਵੱਡੀ ਖ਼ਬਰ : ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ…

by jaskamal

ਨਿਊਜ਼ ਡੈਸਕ ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਅਨੁਸਾਰ ਰਵਨੀਤ ਬਿੱਟੂ ਨੂੰ ਵਿਦੇਸ਼ੀ ਨੰਬਰ ਰਾਹੀਂ ਕਾਲ ਕਰਕੇ ਧਮਕੀ ਦਿੱਤੀ ਗਈ ਹੈ । ਇਹ ਕੋਈ ਪਹਿਲਾਂ ਮਾਮਲਾ ਨਹੀ , ਇਸ ਤੋਂ ਪਹਿਲਾਂ ਵੀ ਕਈ ਵਾਰ ਸਮਾਜ ਵਿਰੋਧੀ ਅਨਸਰਾਂ ਵਲੋਂ ਰਵਨੀਤ ਬਿੱਟੂ ਨੂੰ ਧਮਕੀ ਦਿੱਤੀ ਗਈ ਹੈ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਨੂੰ ਲੈ ਕੇ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਸਿੰਘ 'ਤੇ ਹਮਲਾ ਕਰਦੇ ਕਿਹਾ ਸੀ ਕਿ ਪੰਜਾਬ ਨੂੰ ਦੇਸ਼ ਤੋਂ ਅਲੱਗ ਕਰਨ ਦੀ ਲੜਾਈ 'ਚ ਸਿਰ ਦੇਣ ਦੀ ਗੱਲ ਕਰਨ ਵਾਲਾ ਇੱਕ ਚਪੇੜਾਂ ਦੇ ਡਰ ਕਾਰਨ ਫੇਸਬੁੱਕ 'ਤੇ ਸਫਾਈ ਦੇ ਰਿਹਾ ਹੈ।

More News

NRI Post
..
NRI Post
..
NRI Post
..