ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਹੁਣ ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਦੋਸ਼ੀਆਂ ਮਹਿੰਦਰ ਪਾਲ ਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਦੱਸ ਦਈਏ ਕਿ ਪੰਜਾਬ ਵਿੱਚ 2015 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ SIT ਨੇ ਫਰੀਦਕੋਟ ਦੀ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਸੀ।

More News

NRI Post
..
NRI Post
..
NRI Post
..