ਇਨਸਾਨੀਅਤ ਸ਼ਰਮਸਾਰ! ਕਬਰ ‘ਚੋ ਬੱਚੀ ਦੀ ਲਾਸ਼ ਕੱਢ ਕੀਤਾ ਬਲਾਤਕਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਗੁਜਰਾਤ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਇੱਕ ਬੱਚੀ ਦੀ ਲਾਸ਼ ਨੂੰ ਕਬਰ 'ਚੋ ਕੱਢ ਕੇ ਹਵਸ ਦਾ ਸ਼ਿਕਾਰ ਬਣਾਇਆ ਗਿਆ। ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ। ਪੀੜਤ ਪਰਿਵਾਰ ਨੇ ਕਿਹਾ 25 ਫਰਵਰੀ ਨੂੰ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਕਬਰਿਸਤਾਨ 'ਚ ਦਫ਼ਨਾਇਆ ਗਿਆ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀ ਡੇਢ ਸਾਲ ਦੀ ਬੱਚੀ ਦੀ ਲਾਸ਼ ਕਬਰ 'ਚੋ ਕੱਢੀ ਗਈ ਹੈ। ਉਨ੍ਹਾਂ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਨੇ ਲਾਸ਼ ਨਾਲ ਬਲਾਤਕਾਰ ਕੀਤਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..