ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਮਾਮਲਾ ਦਰਜ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਹੋਰ ਵਿਆਹੁਤਾ ਦਾਜ਼ ਦੀ ਬਲੀ ਚੜ੍ਹ ਗਈ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾ ਦੀ ਪਛਾਣ ਪੂਨਮ ਦੇ ਰੂਪ 'ਚ ਹੋਈ ਹੈ। ਮ੍ਰਿਤਕਾ ਪੂਨਮ ਦੇ ਪਿਤਾ ਹਰਦੋਈ ਦੀ ਸ਼ਿਕਾਇਤ 'ਤੇ ਪੁਲਿਸ ਨੇ ਮ੍ਰਿਤਕਾ ਦੇ ਪਤੀ ਸਮੇਤ ਬਾਕੀ ਪਰਿਵਾਰਿਕ ਮੈਬਰਾਂ 'ਤੇ ਮਾਮਲਾ ਦਰਜ਼ ਕਰ ਲਿਆ । ਪੁਲਿਸ ਅਧਿਕਾਰੀ ਨੇ ਕਿਹਾ ਸਾਰੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਦਾ ਵਿਆਹ ਲੁਧਿਆਣਾ ਦੇ ਇਆਲੀ ਖੁਰਦ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਸੰਦੀਪ ਨਾਲ ਕੀਤਾ ਸੀ ।ਸੰਦੀਪ ਐਨਕਾਊਂਟਸ ਦਾ ਕੰਮ ਕਰਦਾ ਹੈ ਤੇ ਉਸ ਦੀ ਮਾਤਾ ਸਵਿੱਤਰੀ ਵਿਆਹ ਤੋਂ ਕੁਝ ਦਿਨ ਬਾਅਦ ਹੀ ਮੇਰੀ ਧੀ ਨੂੰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰਦੀ ਸੀ। ਉਨ੍ਹਾਂ ਨੇ ਕਿਹਾ ਉਨ੍ਹਾਂ ਦੀ ਧੀ ਨਾਲ ਹਮੇਸ਼ਾ ਦਾਜ ਨੂੰ ਲੈ ਕੇ ਕੁੱਟਮਾਰ ਕੀਤੀ ਜਾਂਦੀ ਸੀ ।ਬੀਤੀ ਦਿਨੀਂ ਉਨ੍ਹਾਂ ਦੇ ਜਵਾਈ ਦਾ ਫੋਨ ਆਇਆ ਤੇ ਉਸ ਨੇ ਕੁੜੀ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ। ਕੁਝ ਸਮੇ ਬਾਅਦ ਉਸ ਦਾ ਫਿਰ ਫੋਨ ਆਇਆ ਤੇ ਉਸ ਨੇ ਕਿਹਾ ਪੂਨਮ ਨੇ ਖ਼ੁਦਕੁਸ਼ੀ ਕਰ ਲਈ ਹੈ ।ਫਿਲਹਾਲ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..