ਵੱਡੀ ਘਟਨਾ : 13 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਬਲਾਤਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਜਲੰਧਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ 13 ਸਾਲਾ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੇ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਐਸ. ਐਸ ਧਾਲੀਵਾਲ ਦੀ ਅਦਾਲਤ ਵਲੋਂ ਸਰਵਣ ਕੁਮਾਰ ਵਾਸੀ ਕਟਰਾਠ ਬਸਤੀ ਦਾਨਿਸ਼ਮੰਦਾਂ ਨੂੰ ਇੱਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਜਬਰ -ਜ਼ਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ। ਜਿਸ ਕਾਰਨ ਹੁਣ ਅਦਾਲਤ ਨੇ 20 ਸਾਲ ਦੀ ਕੈਦ ,70 ਹਾਜ਼ਰ ਰੁਪਏ ਜੁਰਮਾਨਾ ਤੇ ਜੁਰਮਾਨਾ ਨਾ ਦੇਣ 'ਤੇ 1 ਸਾਲ ਹੋਰ ਸਜ਼ਾ ਦਾ ਹੁਕਮ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਪੀੜਤ ਦੇ ਪਿਤਾ ਕਿਹਾ ਕਿ ਉਸ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ ਗਿਆ ।ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਸੀ ।