by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਪਿੰਡ ਦੁੱਗਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਇੱਕ ਨੌਜਵਾਨ ਦਾ ਉਸ ਦੇ ਦੋਸਤਾਂ ਨੇ ਪੁਰਾਣੀ ਰੰਜਿਸ਼ ਦੇ ਚਲਦੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਦੇ ਰੂਪ 'ਚ ਹੋਈ ਹੈ। ਇਸ ਮਾਮਲੇ 'ਚ ਪੁਲਿਸ ਨੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਤਨੀ ਯਾਦਵਿੰਦਰ ਕੌਰ ਨੇ ਕਿਹਾ ਕਿ ਪਿੰਡ ਦੇ ਗੁਰਵਿੰਦਰ ਸਿੰਘ ਤੇ ਮਨਪਾਲ ਸਿੰਘ ਨੇ ਰਾਤ ਨੂੰ ਉਸ ਨੂੰ ਘਰੋਂ ਬੁਲਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੇਤ ਵਿੱਚ ਲਿਜਾ ਕੇ ਆਪਣੇ ਸਾਥੀਆਂ ਨਾਲ ਮਿਲ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਬਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਜਾਂਚ ਦੌਰਾਨ ਲਾਸ਼ ਨਹਿਰ 'ਚੋ ਬਰਾਮਦ ਹੋਈ । ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
More News
Jagjeet Kaur
Jagjeet Kaur