ਵੱਡੀ ਖ਼ਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇੱਕ ASI ਨੂੰ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਮੇਨ ਬਜ਼ਾਰ ਤਲਵੰਡੀ ਸਾਬੋ ਦੇ ਨਿਵਾਸੀ ਨੇ ਪੰਜਾਬ ਵਿਜੀਲੈਂਸ ਨੂੰ ਸ਼ਿਕਾਇਤ ਦਰਜ਼ ਕਰਵਾਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ASI ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਗ੍ਰਿਫ਼ਤਾਰ ਕੀਤਾ। ਫਿਲਹਾਲ ਦੋਸ਼ੀ ASI ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਨੇ ਸ਼ਿਕਾਇਤ 'ਚ ਕਿਹਾ ਕਿ ਪੁਲਿਸ ਅਧਿਕਾਰੀ ਜਗਤਾਰ ਸਿੰਘ ਨੇ ਇੱਕ ਮਾਮਲੇ 'ਚ ਉਸ ਦੀ ਮਦਦ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਸੀ ।ਉਨ੍ਹਾਂ ਨੇ ਕਿਹਾ ASI ਉਸ ਤੋਂ ਪਹਿਲਾਂ ਵੀ 5 ਹਜ਼ਾਰ ਰੁਪਏ ਲੈ ਚੁੱਕਾ ਹੈ ਤੇ ਹੁਣ ਬਾਕੀ ਪੈਸੇ ਦੇਣ ਲਈ ਕਹਿ ਰਿਹਾ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਰੰਗੇ ਹੱਥੀ ਰਿਸ਼ਵਤ ਲੈਂਦੇ ਕਾਬੂ ਕੀਤਾ ।

More News

NRI Post
..
NRI Post
..
NRI Post
..