ਸ਼ਰਮਨਾਕ ਕਾਰਾ ! ਕੁੜੇ ਦੇ ਢੇਰ ਕੋਲ ਮਿਲਿਆ ਨਵਜਾਤ ਬੱਚਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਹੋਂ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਕਲਯੁੱਗੀ ਮਾਂ ਨੇ ਨਵਜਾਤ ਬੱਚੇ ਨੂੰ ਕੁੜੇ ਦੇ ਢੇਰ ਕੋਲ ਸੁੱਟ ਦਿੱਤਾ । ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ । ਪੁਲਿਸ ਅਧਿਕਾਰੀ ਨੇ ਮੌਕੇ 'ਤੇ ਪਹੁੰਚ ਦੇਖਿਆ ਨਵਜਾਤ ਬੱਚਾ ਮਰ ਚੁੱਕਾ ਸੀ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਗਰ ਕੌਂਸਲ ਦੇ ਮੀਤ ਪ੍ਰਧਾਨ ਮਹਿੰਦਰ ਪਾਲ ਨੇ ਬਿਆਨ ਦਰਜ਼ ਕਰਵਾਏ ਕਿ ਉਹ ਸਵੇਰੇ ਆਪਣੇ ਘਰ ਤੋਂ ਪੀਰਾਂ ਦੇ ਦਰਬਾਰ 'ਤੇ ਜਾ ਰਹੇ ਸੀ ਕਿ ਅਚਾਨਕ ਉਨ੍ਹਾਂ ਦਾ ਧਿਆਨ ਸੜਕ ਦੇ ਕਿਨਾਰੇ ਕੜੇ ਦੇ ਢੇਰ ਕੋਲ ਪਏ ਨਵਜਾਤ ਬੱਚੇ 'ਤੇ ਪਾ ਗਿਆ ,ਜੋ ਕਿ ਕੱਪੜੇ ਵਿੱਚ ਢੱਕਿਆ ਹੋਇਆ ਸੀ । ਫਿਲਹਾਲ ਪੁਲਿਸ ਵਲੋਂ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..