by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਸਰਕਾਰੀ ਹਸਪਤਾਲ ਵਿੱਚ ਇਲਾਜ਼ ਲਈ ਲਿਆਂਦੀ ਮਹਿਲਾ ਦੀ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਪਰ ਜਦੋ ਅਗਲੇ ਦਿਨ ਪਰਿਵਾਰਿਕ ਮੈਬਰਾਂ ਨੇ ਦੇਖਿਆ ਤਾਂ ਮ੍ਰਿਤਕ ਮਹਿਲਾ ਦੇ ਹੱਥਾਂ ਤੇ ਕੰਨਾਂ 'ਚ ਪਾਏ ਸੋਨੇ ਦੇ ਗਹਿਣੇ ਕਿਸੇ ਨੇ ਚੋਰੀ ਕਰ ਲਏ । ਇਸ ਘਟਨਾ ਤੋਂ ਬਾਅਦ ਡਾਕਟਰਾਂ ਦੇ ਵੀ ਹੋਸ਼ ਉਡ ਗਏ ,ਉਨ੍ਹਾਂ ਨੇ ਹਸਪਤਾਲ ਦੇ ਸਟਾਫ਼ ਕੋਲੋਂ ਇਸ ਬਾਰੇ ਪੁੱਛਗਿੱਛ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਿਕ ਮੈਬਰਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ । ਪੁਲਿਸ ਨੇ ਮਾਮਲਾ ਦਰਜ਼ ਕਰਕੇ CCTV ਦੇ ਆਧਾਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
More News
Jagjeet Kaur
Jagjeet Kaur