NRI ਪ੍ਰਦੀਪ ਸਿੰਘ ਕਤਲ ਮਾਮਲਾ : ਦੋਸ਼ੀ ਦੀ ਪਤਨੀ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਹੋਲਾ ਮਹੱਲਾ ਮੌਕੇ ਸ੍ਰੀ ਅੰਦਰਪੁਰ ਸਾਹਿਬ ਵਿਖੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਹੁਣ ਨਵਾਂ ਮੁੜ ਆਇਆ ਹੈ ,ਨਾਮਜ਼ਦ ਦੋਸ਼ੀ ਸਤਬੀਰ ਸਿੰਘ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਲਾ- ਮਹੱਲਾ ਦੌਰਾਨ ਕਤਲ ਕੀਤੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ 'ਤੇ ਗੰਭੀਰ ਦੋਸ਼ ਲਗਾਏ ਹਨ । ਉਸ ਨੇ ਕਿਹਾ ਪਹਿਲਾਂ ਨੌਜਵਾਨ ਪ੍ਰਦੀਪ ਸਿੰਘ ਨੇ ਉਸ ਦੇ ਪਤੀ ਸਤਬੀਰ ਸਿੰਘ 'ਤੇ ਹਮਲਾ ਕੀਤਾ ਸੀ ਤੇ ਤਲਵਾਰ ਨਾਲ ਉਸ ਦੀ ਬਾਂਹ ਵੱਢ ਦਿੱਤੀ। ਉਸ ਨੇ ਕਿਹਾ ਕਿ ਜੇਕਰ ਸਤਬੀਰ ਦਾ ਹੱਥ ਹੀ ਵੱਢ ਦਿੱਤਾ ਗਿਆ ਤਾਂ ਉਹ ਪ੍ਰਦੀਪ ਸਿੰਘ ਦਾ ਕਤਲ ਕਿਵੇਂ ਕਰ ਸਕਦਾ ਹੈ? ਦੋਸ਼ੀ ਦੀ ਪਤਨੀ ਨੇ ਕਿਹਾ ਸਾਡੀ ਵੀ ਗੱਲ ਸੁਣੀ ਜਾਵੇ ।ਜ਼ਿਕਰਯੋਗ ਹੈ ਕਿ ਅੱਜ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਕਤਲ ਕੀਤੇ ਪ੍ਰਦੀਪ ਸਿੰਘ ਦਾ ਪਰਿਵਾਰਿਕ ਮੈਬਰਾਂ ਨੇ ਅੰਤਿਮ ਸੰਸਕਾਰ ਕਰ ਦਿੱਤਾ ਹੈ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।

More News

NRI Post
..
NRI Post
..
NRI Post
..