by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ CIA ਸਟਾਫ ਨੇ 2 ਦੋਸ਼ੀਆਂ ਨੂੰ 4 ਕਿਲੋ ਹੈਰੋਇਨ ਤੇ 2 ਲੱਖ 60 ਹਜ਼ਾਰ ਰੁਪਏ ਦੀ ਡਰੱਗ ਮਨੀ , 2 ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 20 ਕਰੋੜ ਰੁਪਏ ਹੈ । SSP ਗੁਰਮੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਵਰਨਾ ਕਾਰ 'ਚ ਸਵਾਰ 2 ਦੋਸ਼ੀਆਂ ਸੁਰਜੀਤ ਸਿੰਘ ਤੇ ਗਗਨਦੀਪ ਸਿੰਘ ਵਾਸੀ ਪਿੰਡ ਧੁੰਨ ਜ਼ਿਲ੍ਹਾ ਤਰਨਤਾਰਨ ਕੋਲੋਂ 4 ਕਿਲੋ ਹੈਰੋਇਨ ਤੇ ਡਰੱਗ ਮਨੀ ,2 ਪਿਸਤੌਲ ,45 ਬੋਰ ਤੇ ਇੱਕ ਕਾਰ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।
More News
Jagjeet Kaur