by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਸਬੰਧੀ ਲੱਗੇ ਕੌਮੀ ਇਨਸਾਫ਼ ਮੋਰਚੇ ਦੌਰਾਨ ਬੀਤੀ ਰਾਤ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਪ੍ਰਦਰਸ਼ਨਕਾਰੀਆਂ ਦੀ ਇਸ ਲੜਾਈ ਦੌਰਾਨ ਨਿਹੰਗ ਦਾ ਬਾਣਾ ਪਾਏ ਇੱਕ ਵਿਅਕਤੀ ਬੱਬਰ ਸਿੰਘ ਗੰਭੀਰ ਜਖ਼ਮੀ ਹੋ ਗਿਆ । ਨਿਹੰਗ ਸਿੰਘਾਂ ਦੀ ਆਪਸੀ ਝੜਪ ਦੋਨਾਂ ਉਸ ਦਾ ਹੱਥ ਵੱਢਿਆ ਗਿਆ, ਉੱਥੇ ਮੌਜੂਦ ਕੁਝ ਲੋਕਾਂ ਵੱਲੋ ਉਸ ਨੂੰ ਮੌਕੇ 'ਤੇ ਹੀ ਮੋਹਾਲੀ ਹਸਪਤਾਲ ਭਰਤੀ ਕਰਵਾਇਆ ਗਿਆ । ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਰਕੇ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ । ਲੜਾਈ ਦੇ ਕਾਰਨਾਂ ਦਾ ਹਾਲੇ ਪਤਾ ਨਹੀ ਲੱਗ ਸਕਿਆ ਹੈ ।
More News
Jaskamal Singh
Jaskamal Singh