ਭਾਜਪਾ ਨੂੰ ਇੱਕ ਹੋਰ ਵੱਡਾ ਝੱਟਕਾ , ਆਪ ‘ਚ ਸ਼ਾਮਲ ਹੋਵੇਗਾ ਇਹ ਸੀਨੀਅਰ ਆਗੂ!

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਜ਼ਿਮਨੀ ਚੋਣ ਸ਼ੁਰੂ ਹੋਣ ਜਾ ਰਹੀ ਹੈ, ਉੱਥੇ ਹੀ ਹੁਣ ਜਲੰਧਰ ਵਿੱਚ ਭਾਜਪਾ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਸੂਤਰਾਂ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ । ਦੱਸ ਦਈਏ ਕਿ ਬੀਤੀ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਛੱਡ ਕੇ ਆਪ 'ਚ ਸ਼ਾਮਲ ਹੋ ਗਏ ਸਨ । ਜਿਸ ਤੋਂ ਬਾਅਦ ਆਪ ਪਾਰਟੀ ਵਲੋਂ ਜ਼ਿਮਨੀ ਚੋਣ ਲਈ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ। ਸੂਤਰਾਂ ਅਨੁਸਾਰ ਮਹਿੰਦਰ ਭਗਤ ਅੱਜ ਹੀ ਭਾਜਪਾ ਨੂੰ ਅਲਵਿਦਾ ਬੋਲ ਸਕਦੇ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਜ਼ਿਮਨੀ ਚੋਣ ਲਈ ਸੰਤੋਖ ਚੋਧਰੀ ਦੀ ਪਤਨੀ ਕਰਮਜੀਤ ਚੋਧਰੀ ਨੂੰ ਉਮੀਦਵਾਰ ਐਲਾਨਿਆ ਹੈ ,ਉੱਥੇ ਹੀ ਅਕਾਲੀ ਦਲ - ਬਸਪਾ ਸੁਖਵਿੰਦਰ ਸਿੰਘ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ।

More News

NRI Post
..
NRI Post
..
NRI Post
..