5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਰਾਜਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਹਰਿਆਣਾ ਦੇ ਰਹਿਣ ਵਾਲੇ ਸੰਜੇ ਦੀ ਸ਼ਿਕਾਇਤ 'ਤੇ ASI ਬੱਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਏ ਹਨ ਕਿ ਪੁਲਿਸ ਅਧਿਕਾਰੀ ਨੇ ਸ਼ਿਕਾਇਤਕਰਤਾ ਖ਼ਿਲਾਫ਼ ਥਾਣੇ ਵਿੱਚ ਦਰਜ਼ ਇੱਕ ਮਾਮਲੇ ਦਾ ਅਦਾਲਤ 'ਚ ਚਲਣ ਪੇਸ਼ ਨਾ ਕਰਨ ਲਈ 5ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਲਈ ਇੱਕ ਟੀਮ ਦਾ ਗਠਨ ਕੀਤਾ ਤੇ ਜਾਲ ਵਿਛਾ ਕੇ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ। ਫਿਲਹਾਲ ਵਿਜੀਲੈਂਸ ਨੇ ਮਾਮਲਾ ਦਰਜ਼ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..