ਵਿਆਹ ਤੋਂ ਕੁਝ ਮਹੀਨਿਆਂ ਬਾਅਦ ਵਿਆਹੁਤਾ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਪਿੰਡ ਸ਼ੇਰਪੁਰ ਕਲਾਂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪ੍ਰੇਮ ਵਿਆਹ ਤੋਂ ਕੁਝ ਮਹੀਨਿਆਂ ਬਾਅਦ ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਸਹੁਰਾ ਪਰਿਵਾਰ 'ਤੇ ਦੋਸ਼ ਹਨ ਕਿ ਕੁੜੀ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾਂਦਾ ਸੀ । ਜਿਸ ਦੇ ਚਲਦੇ ਅੱਜ ਸਹੁਰਿਆਂ ਨੇ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਘਰ ਛੱਡ ਕੇ ਫਰਾਰ ਹੋ ਗਏ ਹਨ। ਮ੍ਰਿਤਕ ਕੁੜੀ ਦਾ ਪਤੀ ਡਰਾਈਵਰ ਹੈ ।ਮ੍ਰਿਤਕਾ ਦੀ ਪਛਾਣ ਲਵਪ੍ਰੀਤ ਕੌਰ 22 ਸਾਲਾ ਦੇ ਰੂਪ 'ਚ ਹੋਈ ਹੈ।

ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਦੀ ਕੁੜੀ ਦਾ ਗੁਰਵਿੰਦਰ ਸਿੰਘ ਨਾਲ 2022 ਨੂੰ ਪ੍ਰੇਮ ਵਿਆਹ ਹੋਇਆ ਸੀ। ਵਿਆਹ ਤੋਂ ਕੁਝ ਸਮੇ ਬਾਅਦ ਹੀ ਲਵਪ੍ਰੀਤ ਦਾ ਪਤੀ ਤੇ ਸਹੁਰਾ ਪਰਿਵਾਰ ਕੁੜੀ ਨੂੰ ਦਾਜ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਹੋ ਗਏ। ਉਸ ਨੇ ਦੱਸਿਆ ਕਿ ਬੀਤੀ ਦਿਨੀਂ ਲਵਪ੍ਰੀਤ ਨੇ ਆਪਣੀ ਮਾਂ ਨੂੰ ਫੋਨ ਕੀਤਾ ਤੇ ਕਿਹਾ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਫਿਰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਕਿਹਾ ਉਹ ਅਗਲੇ ਦਿਨ ਉਸ ਦੇ ਪਤੀ ਨਾਲ ਘਰ ਜਾ ਕੇ ਗੱਲ ਕਰਨਗੇ ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਲਵਪ੍ਰੀਤ ਦਾ ਸ਼ੂਗਰ ਲੈਵਲ ਵੱਧ ਗਿਆ ਹੈ । ਉਸ ਨੂੰ ਇਲਾਜ਼ ਲਈ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਹਾਲਤ ਨਾਜ਼ੁਕ ਹੋਣ ਕਾਰਨ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਮ੍ਰਿਤਕਾ ਦੀ ਮਾਂ ਨੇ ਜਦੋ ਹਸਪਤਾਲ ਪਹੁੰਚ ਦੇਖਿਆ ਤਾਂ ਲਵਪ੍ਰੀਤ ਦੀ ਮੌਤ ਹੋ ਚੁੱਕੀ ਸੀ । ਲਵਪ੍ਰੀਤ ਦੇ ਗਲੇ 'ਤੇ ਗਲਾ ਘੱਟਣ ਦੇ ਨਿਸ਼ਾਨ ਸਨ ਤੇ ਮੂੰਹ 'ਚੋ ਝੱਗ ਨਿਗਲ ਰਹੀ ਸੀ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..