ਪਾਠੀ ਸਿੰਘ ਨਾਲ ਹੋਈ ਕੁੱਟਮਾਰ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਰਿੰਡਾ ਵਿਖੇ ਗੁਰੂਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸੰਗਤ ਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਹੁਣ CM ਮਾਨ ਨੇ ਕਿਹਾ ਇਹ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਨੇ ਕਿਹਾ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਜ਼ਾ ਦਿੱਤੀ ਜਾਵੇਗਾ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ । ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਗੁਰੂਦੁਆਰਾ ਸਾਹਿਬ ਮੋਰਿੰਡਾ ਵਿਖੇ ਇਕ ਸਿਖ ਨੌਜਵਾਨ ਵਲੋਂ ਗੁਰੂਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪਾਠੀ ਸਿੰਘ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ 'ਚ ਲੋਕਾਂ ਨੇ ਸੜਕ ਨੂੰ ਜਾਮ ਕਰ ਦਿੱਤਾ। ਫਿਲਹਾਲ ਪੁਲਿਸ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

More News

NRI Post
..
NRI Post
..
NRI Post
..