ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਮਹਿਮਾ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਜਖ਼ਮੀ ਮਹਿਲਾ ਨੂੰ ਰਿਸ਼ਤੇਦਾਰਾਂ ਵਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਖ਼ਮੀ ਮਹਿਲਾ ਕੁਲਦੀਪ ਕੌਰ ਨੇ ਕਿਹਾ ਉਸ ਦਾ 20 ਸਾਲ ਪਹਿਲਾਂ ਵਿਆਹ ਹੋਇਆ ਸੀ। ਉਹ ਆਪਣੇ ਪਤੀ ਤੇ ਸਹੁਰੇ ਪਰਿਵਾਰ ਨਾਲ ਖਰਚਾ ਨਹੀ ਦੇਣ ਨੂੰ ਲੈ ਕੇ ਲੜਾਈ ਕਰਕੇ ਗੁੱਸੇ 'ਚ ਆਪਣੇ ਨਾਨਕੇ ਘਰ ਰਹਿਣ ਲੱਗੀ। ਸੁਲ੍ਹਾ ਨਾ ਹੋਣ ਕਾਰਨ ਉਹ ਆਪਣੇ ਬੱਚਿਆਂ ਖ਼ਾਤਰ ਆਪਣੇ ਸਹੁਰੇ ਘਰ ਵਾਪਸ ਆ ਗਈ ।ਜਿਸ ਕਾਰਨ ਸਹੁਰੇ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਉਹ ਗੰਭੀਰ ਜਖ਼ਮੀ ਹੋ ਗਈ । ਸੂਚਨਾ ਮਿਲਦੇ ਹੀ ਰਿਸ਼ਤੇਦਾਰਾਂ ਨੇ ਪੀੜਤਾ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ । ਫਿਲਹਾਲ ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal
Jaskamal Singh
Jaskamal Singh