ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਹੋਵੇਗਾ ਜੱਦੀ ਪਿੰਡ ਬਾਦਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਦਾ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਬਾਦਲ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਜਿਸ ਦੇ ਚਲਦੇ ਉਹ ਕਾਫੀ ਸਮੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸੀ। ਤਕਲੀਫ਼ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਪਿਛਲੇ ਦਿਨੀਂ ICU ਵਿੱਚ ਸ਼ਿਫ਼ਟ ਕੀਤਾ ਗਿਆ। ਹਸਪਤਾਲ ਅਨੁਸਾਰ ਉਨ੍ਹਾਂ ਦੇ ਦੇਰ ਰਾਤ 8 ਵਜੇ ਦੇ ਕਰੀਬ ਆਪਣੇ ਆਖਰੀ ਸਾਹ ਲਏ । ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ ਦੇ ਅਹੁਦੇ ਤੇ ਰਹਿ ਚੁੱਕੇ ਹਨ। ਉਨ੍ਹਾਂ ਨੇ ਪਹਿਲੀ ਵਾਰ 1970 ਵਿੱਚ ਮੁੱਖ ਮੰਤਰੀ ਸਵਜੋਂ ਸਹੁੰ ਚੁੱਕੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ ।

More News

NRI Post
..
NRI Post
..
NRI Post
..