ਮੰਦਭਾਗੀ ਖ਼ਬਰ : ਗੋਲੀ ਲੱਗਣ ਕਾਰਨ 2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸ਼ੁਟਿੰਗ ਦੌਰਾਨ ਸੋਨ ਤਮਗਾ ਜੇਤੂ ਜਸਦੇਵ ਵਾਸੀ ਇਸ਼ਪ੍ਰੀਤ ਸਿੰਘ ਦੀ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਕੂਲ ਤੋਂ ਆਉਣ ਤੋਂ ਬਾਅਦ ਇਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦਾ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ । ਇਸ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਕਿ ਸਿੱਧੀ ਉਸ ਦੇ ਸਿਰ ਵਿੱਚ ਜਾ ਲੱਗੀ। ਗੋਲੀ ਦੀ ਆਵਾਜ਼ ਸੁਣ ਕੇ ਜਦੋ ਪਰਿਵਾਰਿਕ ਮੈਬਰ ਕਮਰੇ ਵਿੱਚ ਗਏ ਤਾਂ ਦੇਖਿਆ ਇਸ਼ਪ੍ਰੀਤ ਸਿੰਘ ਜ਼ਮੀਨ 'ਤੇ ਡਿੱਗਿਆ ਹੋਇਆ ਸੀ ।

ਉਸ ਨੂੰ ਜਦਲੀ ਹੀ ਪਰਿਵਾਰਿਕ ਮੈਬਰਾਂ ਵਲੋਂ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਅਸ਼ਵਨੀ ਨੇ ਦੱਸਿਆ ਕਿ ਇਸ਼ਪ੍ਰੀਤ ਸਿੰਘ ਨਨਕਾਣਾ ਸਾਹਿਬ ਪਬਲਿਕ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ ।ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ । ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

More News

NRI Post
..
NRI Post
..
NRI Post
..