ਸਾਬਕਾ ਉਲੰਪੀਅਨ ਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਉਲੰਪੀਅਨ ਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਕੌਰ ਸਿੰਘ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਆਪਣੇ ਆਖਰੀ ਸਾਹ ਲਏ। ਉਹ ਆਪਣੇ ਪਿੱਛੇ 2 ਪੁੱਤ ਤੇ ਇੱਕ ਧੀ ਛੱਡ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਤਰ ਵਿੱਚ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਸੰਗਰੂਰ ਦੇ ਪਿੰਡ ਖਨਾਲ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਨੇ ਏਸ਼ੀਅਨ ਖੇਡਾਂ 'ਚ ਗੋਲ੍ਡ ਮੈਡਲ ਜਿੱਤਿਆ। ਇਸ ਦੁੱਖ ਦੇ ਸਮੇ ਪਰਿਵਾਰਿਕ ਮੈਬਰਾਂ ਨਾਲ ਹਮਦਰਦੀ ਸਾਂਝੀ ਕਰਦੇ CM ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

More News

NRI Post
..
NRI Post
..
NRI Post
..