ਵੱਡੀ ਖ਼ਬਰ : ਗਾਇਕ ਕਰਨ ਔਜਲਾ ਦਾ ਸਾਥੀ ਸ਼ਾਰਪੀ ਘੁੱਮਣ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਟਿਆਲਾ ਤੋਂ ਪੁਲਿਸ ਨੇ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੱਮਣ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਪਿਛਲੇ ਦਿਨੀ ਕਰਨ ਔਜਲਾ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ। ਜਾਣਕਾਰੀ ਅਨੁਸਾਰ ਸ਼ਾਰਪੀ ਕਰਨ ਔਜਲਾ ਦਾ ਕਰੀਬੀ ਸਾਥੀ ਹੈ ਤੇ ਉਹ ਕਰਨ ਦੇ ਸ਼ੋਅ ਵੀ ਬੂੱਕ ਕਰਦਾ ਰਿਹਾ ਹੈ । ਸੂਤਰਾਂ ਅਨੁਸਾਰ ਸ਼ਾਰਪੀ ਨੂੰ AGTF ਵਲੋਂ ਫਰਜ਼ੀ ਪਾਸਪੋਰਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ , ਉੱਥੇ ਹੀ ਪੁਲਿਸ ਨੇ ਇਸ ਮਾਮਲੇ ਵਿੱਚ 8 ਹੋਰ ਲੋਕਾਂ ਨੂੰ ਹਿਰਾਸਤ 'ਚ ਲਿਆ ।ਜਿਨ੍ਹਾਂ 'ਚ ਕਈ ਟਰੈਵਲ ਏਜੇੰਟ੍ਸ ਦੱਸੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..