ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੋਰਾਹਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਦਿੱਲੀ ਅੰਮ੍ਰਿਤਸਰ -ਹਾਈਵੇਅ 'ਤੇ ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਟਲ ਗਈ। ਇਸ ਹਾਦਸੇ 'ਚ 1 ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਸ ਵਿੱਚ ਸਵਾਰ ਲੋਕਾਂ ਨੂੰ ਬਚਾਅ ਲਿਆ ਗਿਆ ਤੇ ਕੁਝ ਸ਼ਰਧਾਲੂਆਂ ਨੂੰ ਗੰਭੀਰ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਖ਼ਮੀ ਸ਼ਰਧਾਲੂ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰ ਗਿਆ । ਉਨ੍ਹਾਂ ਨੇ ਕਿਹਾ ਪਹਿਲਾਂ ਵੀ ਡਰਾਈਵਰ ਨੇ ਪਾਣੀ ਨਾਲ ਆਪਣਾ ਮੂੰਹ ਧੋਤਾ ਸੀ ਤੇ ਲਗਾਤਾਰ ਬੱਸ ਚਲਾ ਰਿਹਾ ਸੀ । ਇਸ ਦੌਰਾਨ ਅਚਾਨਕ ਨੀਂਦ ਆਉਣ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ । ਇਸ ਹਾਦਸੇ ਦੌਰਾਨ ਸਾਈਕਲ 'ਤੇ ਆ ਰਹੇ ਇੱਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..