ਲੋਕ ਸਭਾ ਚੋਣਾਂ 2019 : ਜੰਮੂ-ਕਸ਼ਮੀਰ ‘ਚ ਨਹੀਂ ਹੋਣਗੀਆਂ ਚੋਣਾਂ

by mediateam

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ 2019 ਦਾ ਚੋਣ ਕਮਿਸ਼ਨ ਨੇ ਅੱਜ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ 4 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਸ ਵਿਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਮ ਸ਼ਾਮਲ ਹਨ ਪਰ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਨਹੀਂ ਹੋਣਗੀਆਂ। 

ਸੁਰੱਖਿਆ ਬੰਦੋਬਸਤ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਨਹੀਂ ਹੋਣਗੀਆਂ। ਸੂਬੇ ਵਿਚ ਵਿਧਾਨ ਸਭਾ ਭੰਗ ਹੈ ਅਤੇ ਉੱਥੇ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ 'ਤੇ ਚੋਣ ਕਮਿਸ਼ਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਇਸ ਬਾਬਤ ਚਰਚਾ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਸੂਬੇ 'ਚ ਤਣਾਅ ਦੀ ਸਥਿਤੀ ਹੈ, ਜਿਸ ਕਾਰਨ ਸੂਬੇ ਵਿਚ ਵਿਧਾਨ ਸਭਾ ਚੋਣਾਂ ਨਹੀਂ ਹੋਣਗੀਆਂ।  

ਦੱਸ ਦਈਏ ਕਿ ਜੰਮੂ-ਕਸ਼ਮੀਰ 'ਚ 6 ਮਹੀਨੇ ਦਾ ਰਾਜਪਾਲ ਸ਼ਾਸਨ ਪੂਰਾ ਹੋਣ ਤੋਂ ਬਾਅਦ 20 ਦਸੰਬਰ 2018 ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਸੂਬੇ ਵਿਚ ਮਹਿਬੂਬਾ ਮੁਫਤੀ ਦੀ ਅਗਵਾਈ ਵਾਲੀ ਗਠਜੋੜ ਸਰਕਾਰ ਤੋਂ ਜੂਨ ਵਿਚ ਭਾਜਪਾ ਨੇ ਸਮਰਥਨ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਿਆਸੀ ਸੰਕਟ ਗਰਮਾਇਆ ਹੋਇਆ ਹੈ।

More News

NRI Post
..
NRI Post
..
NRI Post
..