by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਦੇ ਕੁਝ ਨੌਜਵਾਨਾਂ ਨੇ ਸਾਬਕਾ ਸਰਪੰਚ ਦੇ ਘਰ ਮਾਮੂਲੀ ਗੱਲ ਨੂੰ ਲੈ ਕੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਸਾਬਕਾ ਸਰਪੰਚ ਦੀ ਪਤਨੀ ਗੀਤਾ ਘਰ 'ਚ ਡੇਅਰੀ ਦਾ ਕੰਮ ਕਰਦੀ ਹੈ ।ਪਿੰਡ ਦੇ ਕੁਝ ਨੌਜਵਾਨਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਗੀਤਾ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ।
ਉਸ ਦਾ ਪੁੱਤ ਜਦੋ ਉਡੀਕ ਚੰਦ ਬਚਾਉਣ ਲਈ ਅੱਗੇ ਆਇਆ ਤਾਂ ਉਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪਿੰਡ ਵਾਸੀਆਂ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ । ਇਸ ਦੌਰਾਨ ਸਾਬਕਾ ਸਰਪੰਚ ਦੀ ਪਤਨੀ ਗੀਤਾ ਤੇ ਉਸ ਦਾ ਪੁੱਤ ਉਡੀਕ ਗੰਭੀਰ ਜਖ਼ਮੀ ਹੋਏ ਹਨ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
More News
Jagjeet Kaur
Jagjeet Kaur