ਸਿੱਧੂ ਦੇ ਪਿਤਾ ਬਲਕੌਰ ਸਿੰਘ ਜਲੰਧਰ ਪਹੁੰਚ ਆਪ ਖ਼ਿਲਾਫ਼ ਕਰਨਗੇ ਪ੍ਰਚਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਜਲੰਧਰ ਆ ਜੇ ਜਨਤਾ ਕੋਲੋਂ ਜਾ ਕੇ ਸਿੱਧੂ ਨੂੰ ਇਨਸਾਫ਼ ਦਵਾਉਣ ਦੀ ਅਪੀਲ ਕੀਤੀ ਜਾਵੇਗੀ। ਦੱਸ ਦਈਏ ਕਿ 10 ਮਈ 2022 ਨੂੰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ।ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਵਲੋਂ ਕਈ ਮਹੀਨੇ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ । ਜਾਣਕਾਰੀ ਅਨੁਸਾਰ ਬਲਕੌਰ ਸਿੰਘ 5 ਤੇ 6 ਮਈ ਨੂੰ ਜਲੰਧਰ ਦੇ ਵੱਖ -ਵੱਖ ਇਲਾਕਿਆਂ ਵਿੱਚ ਆਪ ਖ਼ਿਲਾਫ਼ ਪ੍ਰਚਾਰ ਕਰਨਗੇ। ਸਿੱਧੂ ਦੇ ਪਿਤਾ ਨੇ ਕਿਹਾ ਉਹ 5 ਮਈ ਨੂੰ ਜਲੰਧਰ ਆਉਣਗੇ। ਉਨ੍ਹਾਂ ਨੇ ਕਿਹਾ ਚੋਣਾਂ ਦਾ ਸਮਾਂ ਜਦੋ ਹੁੰਦਾ ਹੈ ਤਾਂ ਸਰਕਾਰ ਇਲਾਕੇ ਵਿੱਚ ਪਹੁੰਚ ਜਾਂਦੀ ਹੈ। ਇਸ ਮੌਕੇ ਬਲਕੌਰ ਸਿੰਘ ਨਾਲ ਉਨ੍ਹਾਂ ਦੇ ਭਰਾ ਚਮਕੌਰ ਸਿੰਘ ਵੀ ਮੌਜੂਦ ਸਨ ।

More News

NRI Post
..
NRI Post
..
NRI Post
..