ਜੇਲ੍ਹ ‘ਚ ਪੁੱਤ ਨਾਲ ਮੁਲਾਕਾਤ ਕਰਨ ਆਏ ਪਿਓ ਦਾ ਵੱਡਾ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੀ ਸੈਟਰਲ ਜੇਲ੍ਹ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁੱਤ ਨਾਲ ਮੁਲਾਕਾਤ ਕਰਨ ਆਏ ਪਿਓ ਨੂੰ ਪੁਲਿਸ ਨੇ ਹੈਰੋਇਨ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਮੁਲਾਕਾਤ ਦੀ ਆੜ 'ਚ ਪਿਓ ਆਪਣੇ ਪੁੱਤ ਨੂੰ ਜੇਲ੍ਹ ਵਿੱਚ ਨਸ਼ਾ ਦੇ ਲਈ ਪਹੁੰਚਿਆ ਸੀ। ਸ਼ੱਕ ਹੋਣ 'ਤੇ ਜਦੋ ਪੁਲਿਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 4.4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਸਹਾਇਕ ਸੁਪਰੀਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਦਿਨੇਸ਼ ਸਿੰਘ ,ਜਗਦੀਪ ਸਿੰਘ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਹਵਾਲਾਤੀ ਧਾਰਾ 376 ਤਹਿਤ ਮਾਮਲਾ ਦਰਜ਼ ਹੋਣ ਕਰਕੇ ਜੇਲ੍ਹ ਵਿੱਚ ਬੰਦ ਹੈ। ਉਸ ਦਾ ਪਿਤਾ ਜਗਦੀਪ ਸਿੰਘ ਆਪਣੇ ਪੁੱਤ ਨਾਲ ਮੁਲਾਕਾਤ ਕਰਨ ਲਈ ਆਇਆ ਸੀ । ਜਿਸ ਦੀ ਤਲਾਸ਼ੀ ਲੈਣ 'ਤੇ 4.4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।