ਵੱਡੀ ਵਾਰਦਾਤ : ਸੱਸ ਦਾ ਕਤਲ ਕਰਨ ਤੋਂ ਬਾਅਦ ਜਵਾਈ ਨੇ ਕੀਤੀ ਆਪਣੀ ਜ਼ਿੰਦਗੀ ਖ਼ਤਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸੱਸ ਦਾ ਕਤਲ ਕਰਨ ਤੋਂ ਬਾਅਦ ਜਵਾਈ ਨੇ ਆਪਣੀ ਵੀ ਜ਼ਿੰਦਗੀ ਖ਼ਤਮ ਕਰ ਲਈ। ਦੱਸਿਆ ਜਾ ਰਿਹਾ ਮਰਨ ਤੋਂ ਪਹਿਲਾਂ ਜਵਾਈ ਨੇ ਆਪਣੀ ਵੀਡੀਓ ਬਣਾਈ। ਜਿਸ 'ਚ ਉਸ ਨੇ ਕਈ ਵੱਡੇ ਖੁਲਾਸੇ ਕੀਤੇ ।ਦੱਸ ਦਈਏ ਕਿ 2 ਦਿਨ ਪਹਿਲਾਂ ਹੀ ਬੇਬੇ ਨਾਨਕੀ ਅਰਬਨ ਵਿਖੇ ਇੱਕਲੀ ਰਹਿ ਰਹੀ ਮਹਿਲਾ ਜਸਵੀਰ ਕੌਰ ਦਾ ਬੇਰਹਿਮੀ ਨਾਲ ਕਤਲ ਕਿੱਤਾ ਗਿਆ ਸੀ। ਹੁਣ ਦੱਸਿਆ ਜਾ ਰਿਹਾ ਮ੍ਰਿਤਕ ਮਹਿਲਾ ਦੇ ਜਵਾਈ ਬਲਵਿੰਦਰ ਸਿੰਘ ਪਿੰਡ ਸਰਾਏ ਜੱਟਾਂ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ । ਪੁਲਿਸ ਵਲੋਂ ਮਹਿਲਾ ਦੇ ਕਤਲ ਦੀ ਸੂਈ ਉਸ ਦੇ ਜਵਾਈ 'ਤੇ ਜਾ ਰਹੀ ਸੀ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ ਪਰ ਹੁਣ ਉਸ ਨੇ ਇੱਕ ਵੀਡੀਓ ਬਣਾ ਕੇ ਮੋਬਾਈਲ ਰਾਹੀਂ ਆਪਣੇ ਰਿਸ਼ਤੇਦਾਰਾਂ ਨੂੰ ਭੇਜੀ ਸੀ। ਜਿਸ 'ਚ ਉਸ ਨੇ ਕਿਹਾ ਕਿ ਮੇਰੀ ਪਤਨੀ ਮੇਰੇ ਨਾਲ ਫੋਨ 'ਤੇ ਗੱਲਬਾਤ ਨਹੀ ਕਰਦੀ ਸੀ ਤੇ ਮੈ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..