ਅਹਿਮ ਖ਼ਬਰ : ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦੇ ਹੋਏ 2015 ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੇਅਦਬੀ ਦੀਆਂ 3 ਘਟਨਾਵਾਂ 'ਚ ਸੰਦੀਪ ਬਰੇਟਾ ਦਾ ਨਾਮ ਸਾਹਮਣੇ ਆ ਰਿਹਾ ਹੈ। ਅਦਾਲਤ ਵਲੋਂ ਸੰਦੀਪ ਤੇ ਉਸ ਦੇ ਸਾਥੀਆਂ ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ । ਜਾਣਕਾਰੀ ਅਨੁਸਾਰ NIA ਟੀਮ ਨੇ ਸੌਦਾ ਸਾਧ ਤੇ ਹੋਰ ਡੇਰਾ ਸਮਰਥਕਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਦੀ ਹਾਲੇ ਵੀ ਸੁਣਵਾਈ ਚੱਲ ਰਹੀ ਹੈ । ਚਾਰਜਸ਼ੀਟ 'ਚ ਦੱਸਿਆ ਗਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਾਜਿਸ਼ ਇਨ੍ਹਾਂ ਨੇ ਮਹਿੰਦਰਪਾਲ ਨਾਲ ਮਿਲ ਕੇ ਰਚੀ ਸੀ ।

More News

NRI Post
..
NRI Post
..
NRI Post
..