ਮੰਦਭਾਗੀ ਖ਼ਬਰ : ਇਟਲੀ ‘ਚ ਹੋਈ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵਿਅਕਤੀ ਵਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੰਡੀਅਨ ਸਿੱਖ ਕਮਿਉਨਟੀ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਜਾ ਹੈ। ਇੰਡੀਅਨ ਸਿੱਖ ਕਮਿਉਨਟੀ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਇਟਲੀ ਵਿੱਚ ਸਿੱਖ ਧਰਮ ਦੇ ਬਾਰੇ ਗਲਤ ਬੋਲਦੇ ਹੋਏ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਾੜਨ ਵਾਲੇ ਸਖਸ਼ ਦੇ ਬਾਰੇ ਪਤਾ ਕੀਤਾ ਜਾ ਰਿਹਾ ਹੈ। ਉਸ ਦਾ ਨਾਮ ਹਰਮਿੰਦਰ ਸਿੰਘ ਹੈ ਤੇ ਉਹ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਪੰਜਾਬ ਦਾ ਰਹਿਣ ਵਾਲਾ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਇਹ ਸਾਰਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇਧਿਆਨ 'ਚ ਲਿਆਂਦਾ ਗਿਆ ਹੈ ਤੇ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।

More News

NRI Post
..
NRI Post
..
NRI Post
..