by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਸ਼ਰਾਬ ਪੀਣ ਲਈ ਪੈਸੇ ਨਾ ਦੇਣ 'ਤੇ ਇੱਕ ਵਿਅਕਤੀ ਦਾ ਬਰਫ਼ ਵਾਲਾ ਸੁਆ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਸੁਭਾਸ਼ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ ਮ੍ਰਿਤਕ ਸੁਭਾਸ਼ੂ ਦੇਰ ਰਾਤ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਅਚਾਨਕ ਰਸਤੇ 'ਚ ਦੋਸ਼ੀ ਸਤਪਾਲ ਕਾਲਾ ਨਾਮ ਦਾ ਵਿਅਕਤੀ ਉਸ ਕੋਲ ਸ਼ਰਾਬ ਪੀਣ ਲਈ ਪੈਸੇ ਮੰਗਣ ਲੱਗਾ, ਜਦੋ ਸ਼ੁਭਾਸ਼ ਨੇ ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰ ਕੀਤਾ ਤਾਂ ਦੋਸ਼ੀ ਨੇ ਉਸ ਦੇ ਢਿੱਡ 'ਚ ਸੁਆ ਮਾਰ ਕੇ ਕਤਲ ਕਰ ਦਿੱਤਾ। ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਥਾਣੇ ਦਰਜ਼ ਕਾਰਵਾਈ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ।
More News
Jagjeet Kaur
Jagjeet Kaur