by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ : ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪਿੰਡ ਨੂਰਵਾਲਾ ਵਿੱਚ ਪਿਸ਼ਾਬ ਕਰਨ ਤੋਂ ਨੌਜਵਾਨ ਨੂੰ ਰੋਕਣ ਤੇ ਦੋਸ਼ੀਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਟਾਂ ਮਾਰ ਕੇ ਉਸ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਦੱਸਿਆ ਜਾ ਰਿਹਾ ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਵਲੋਂ ਦੋਸ਼ੀਆਂ ਨੂੰ ਕਾਬੂ ਕਰਕੇ ਇੱਕ ਕਮਰੇ 'ਚ ਬੰਦ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕਰ ਲਿਆ ਹੈ । ਮ੍ਰਿਤਕ ਦੀ ਪਛਾਣ ਗੋਲਡਨ ਵਿਆਹ ਵਾਸੀ ਰਾਮ ਜਿਆਵਨ ਦੇ ਰੂਪ 'ਚ ਹੋਈ ਹੈ । ਉਹ ਕਾਫੀ ਸਮੇ ਤੋਂ ਲੁਧਿਆਣਾ ਵਿੱਚ ਰਹਿ ਰਹੇ ਇੱਕ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ।
More News
Jagjeet Kaur