ਵੱਡੀ ਸਫ਼ਲਤਾ : 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਵਿਅਕਤੀ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ ਪੰਜਾਬ ਪੁਲਿਸ ਵਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਪੁਲਿਸ ਨੇ ਇੱਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਵਾਲੇ ਦੋਸ਼ੀ ਦੀਪਕ ਸ਼ਰਮਾ ਨੂੰ ਕਾਬੂ ਕੀਤਾ ਹੈਂ। ਪੁੱਛਗਿੱਛ ਦੌਰਾਨ ਦੋਸ਼ੀ ਦੀਪਕ ਨੇ ਦੱਸਿਆ ਕਿ ਉਹ ਤੇ ਉਸ ਭਰਾ ਵਿਕਰਮ ਕੁਝ ਸਮਾ ਪਹਿਲਾਂ ਸ਼ਿਕਾਇਕਰਤਾ ਦੇ ਫੈਕਟਰੀ ਵਿੱਚ ਕੰਮ ਕਰਦੇ ਸਨ। ਉਸ ਨੇ ਆਪਣੇ ਭਰਾ ਨਾਲ ਮਿਲ ਕੇ ਸ਼ਿਕਾਇਤਕਰਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ 5 ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਅਨੁਸਾਰ ਦੋਸ਼ੀ ਵਿਕਰਮ, ਜੋ ਕਿ ਅਮਰੀਕਾ ਰਹਿੰਦਾ ਹੈ ਉਸ ਦੀ ਗ੍ਰਿਫ਼ਤਾਰੀ ਹੋਣੀ ਹਾਲ ਬਾਕੀ ਹੈ ,ਜਦਕਿ ਦੋਸ਼ੀ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

More News

NRI Post
..
NRI Post
..
NRI Post
..