ਸਿੱਧੂ ਦੇ ਜਨਮਦਿਨ ਮੌਕੇ ਭਾਵੁਕ ਹੋਏ ਰਾਜਾ ਵੜਿੰਗ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੋਸਟ ਸਾਂਝੀ ਕਰਦੇ ਲਿਖਿਆ ਕਿ ਅੱਜ ਸਾਡੇ ਬੇਹੱਦ ਹਰਮਨ ਪਿਆਰੇ ਗਾਇਕ ਸਿੱਧੂ ਦਾ ਜਨਮਦਿਨ ਹੈ….. ਬੇਹੱਦ ਦੁੱਖ ਦੀ ਗੱਲ ਹੈ ਕਿ ਉਹ ਸਾਡੇ 'ਚ ਮੌਜੂਦ ਨਹੀ ਹੈ ਪਰ ਸਿੱਧੂ ਮੂਸੇਵਾਲਾ ਸਾਡੇ ਤੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਹਮੇਸ਼ਾ ਵੱਸਦੇ ਰਹਿਣਗੇ। ਉਨ੍ਹਾਂ ਨੇ ਲਿਖਿਆ ਕਿ ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਸੀ ਤੇ ਖੜ੍ਹੇ ਰਹਾਂਗੇ ਤੇ ਸਿੱਧੂ ਦੇ ਇਨਸਾਫ ਲਈ ਲੜਦੇ ਰਹਾਂਗੇ। ਦੱਸਣਯੋਗ ਹੈ ਕਿ 29 ਮਈ 2022 'ਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਕਾਰਨ ਉਸ ਦੇ ਪਰਿਵਾਰ ਵਲੋਂ ਲਗਾਤਾਰ ਹੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..