ਵੱਡੀ ਵਾਰਦਾਤ : ਕਲਯੁੱਗੀ ਪਿਓ ਨੇ ਆਪਣੀ ਹੀ ਧੀ ਨੂੰ ਉਤਾਰਿਆ ਮੌਤ ਦੇ ਘਾਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸ਼ਰਾਬੀ ਪਿਓ ਨੇ ਆਪਣੀ ਮਤਰੇਈ ਧੀ ਨੂੰ ਦਾਤ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਆਪਣੀ ਪਤਨੀ ਨੂੰ ਬੁਰੀ ਤਰਾਂ ਜਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਪਿੰਡ ਚੱਕ ਡੋਗਰਾ ਵਿੱਚ ਇੱਕ ਪਿਤਾ ਨੇ ਆਪਣੀ ਮਾਂ ਨਾਲ ਮਿਲ ਕੇ ਆਪਣੀ ਪਤਨੀ ਤੇ ਮਾਸੂਮ ਬੱਚੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ,ਜਿਸ ਕਾਰਨ ਬੱਚੀ ਦੀ ਮੌਤ ਹੋ ਗਈ। ਜਿਸ ਨੂੰ ਦੋਸ਼ੀ ਮਤਰੇਈ ਪਿਓ ਤੇ ਦਾਦੀ ਵਲੋਂ ਘਰ ਕੋਲ ਕਿਸੇ ਬੋਰੀ ਵਿੱਚ ਪਾ ਕੇ ਸੁੱਟ ਦਿੱਤਾ।

ਪੀੜਤਾ ਦੇ ਭਰਾ ਵਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਨੇ ਮਾਮਲਾ ਦਰਜ਼ ਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਦੂਜਾ ਵਿਆਹ ਰਾਜੂ ਨਾਲ ਹੋਇਆ ਸੀ। ਜਿਸ ਤੋਂ ਬਾਅਦ ਉਹ ਆਪਣੀ ਧੀ ਲੈ ਕੇ ਰਾਜੂ ਘਰ ਚੱਲੀ ਗਈ ਸੀ। ਰਾਜੂ ਵਲੋਂ ਉਸ ਦੀ ਭੈਣ ਤੇ 4 ਸਾਲਾਂ ਦੀ ਭਾਣਜੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਉਸ ਦੀ ਭੈਣ ਗੰਭੀਰ ਜਖ਼ਮੀ ਹੋ ਗਈ, ਜਦਕਿ ਮਾਸੂਮ ਬੱਚੀ ਦੀ ਮੌਤ ਹੋ ਗਈ ।ਬਲਵਿੰਰ ਨੇ ਕਿਹਾ ਕਿ ਰਾਜੂ ਦੇ ਪਹਿਲਾਂ ਵੀ 6 ਵਿਆਹ ਹੋ ਚੁੱਕੇ ਹਨ। ਪੁਲਿਸ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਵਲੋਂ ਆਪਣੀ ਬੱਚੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ , ਜਦਕਿ ਉਸ ਦੀ ਪਤਨੀ ਗੰਭੀਰ ਜਖ਼ਮੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..