by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਇਕੋ ਪਰਿਵਾਰ ਦੇ 3 ਜੀਆਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਮੋਗਾ ਕੋਟਕਪੂਰਾ ਦੇ ਮੁੱਖ ਮਾਰਗ ਕੋਲ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ 1 ਬੱਚੇ ਸਮੇਤ ਮਹਿਲਾ ਤੇ ਵਿਅਕਤੀ ਦੀ ਮੌਤ ਹੋ ਗਈ, ਜੋ ਕਿ ਇਕੋ ਪਰਿਵਾਰ ਦੇ ਦੱਸੇ ਜਾ ਰਹੇ ਸਨ। ਇਸ ਹਾਦਸੇ ਦੌਰਾਨ 1 ਵਿਅਕਤੀ ਗੰਭੀਰ ਜਖ਼ਮੀ ਹੋ ਗਿਆ ,ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
More News
Jaskamal Singh
Jaskamal Singh