ਦੁਕਾਨਦਾਰ ਕਤਲ ਮਾਮਲੇ ‘ਚ ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ, ਦੋਸ਼ੀ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਬਸਤੀ ਗੂੰਜਾਂ ਵਿੱਚ ਬੀਤੀ ਦਿਨੀ ਸਵੇਰੇ ਇੱਕ ਦੁਕਾਨਦਾਰ ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕਈ ਵੱਡੇ ਖ਼ੁਲਾਸੇ ਕੀਤੇ ਹਨ, ਉੱਥੇ ਹੀ ਪੁਲਿਸ ਵਲੋਂ ਕੁਝ ਘੰਟਿਆਂ 'ਚ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਸਮੇ ਵਰਤਿਆ ਚਾਕੂ ਬਰਾਮਦ ਕਰ ਲਿਆ ਹੈ। ਪੁਲਿਸ ਅਨੁਸਾਰ ਦੋਸ਼ੀ ਵਲੋਂ ਨਸ਼ੇ ਦੀ ਪੂਰਤੀ ਲਈ ਲੁੱਟ ਕੀਤੀ ਗਈ ਸੀ ਪਰ ਆਪਣੀ ਪਛਾਣ ਹੋਣ ਕਾਰਨ ਉਸ ਨੇ ਦੁਕਾਨਦਾਰ ਦਾ ਕਤਲ ਕਰ ਦਿੱਤਾ ਕਿਉਕਿ ਦੋਸ਼ੀ ਕਾਫੀ ਸਮੇ ਤੋਂ ਇਸ ਇਲਾਕੇ 'ਚ ਕਿਰਾਏ 'ਤੇ ਰਹਿ ਰਿਹਾ ਸੀ।

ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸਵੇਰੇ ਬਸਤੀ ਗੂੰਜਾਂ 'ਚ ਇੱਕ ਕਰਿਆਨੇ ਦੀ ਦੁਕਾਨ 'ਤੇ ਬੈਠੇ ਵਿਅਕਤੀ ਪਰਮਜੀਤ ਦਾ ਕਤਲ ਕਰਕੇ ਦੁਕਾਨ ਦੇ ਦਰਾਜ ਤੋਂ 5 ਹਜ਼ਾਰ ਰੁਪਏ ਲੁੱਟ ਕੇ ਨੌਜਵਾਨ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਦੇ ਆਦੇਸ਼ 'ਤੇ ਇੱਕ ਟੀਮ ਦਾ ਗਠਨ ਕੀਤਾ ਗਿਆ । ਜਿਨ੍ਹਾਂ ਨੇ ਇਲਾਕੇ 'ਚ CCTV ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਸ਼ਿਵ ਮੰਦਰ ਦੇ ਰੂਪ 'ਚ ਹੋਈ ਹੈ । ਦੋਸ਼ੀ ਲਵਪ੍ਰੀਤ ਸਿੰਘ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਜ਼ੁਲਮ ਕਬੂਲ ਕੀਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..