ਇੱਕ ਹੋਰ ਕਬੱਡੀ ਖਿਡਾਰੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਦੇ ਪਿੰਡ ਰਾਮੂ ਵਾਲਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 28 ਸਾਲਾਂ ਨੌਜਵਾਨ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਜਗਦੀਪ ਸਿੰਘ ਦੇਰ ਰਾਤ ਆਪਣੇ ਚਾਚੇ ਦੇ ਮੁੰਡੇ ਨਾਲ ਜਿੰਮ ਕਰਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਲਾਲ ਸਿੰਘ ਰੋਡ ਮੋਗਾ ਕੋਲ ਇੱਕ ਬੋਲੈਰੋ ਗੱਡੀ ਨੇ ਉਸ ਨੂੰ ਭਿਆਨਕ ਟੱਕਰ ਮਾਰ ਦਿੱਤੀ ਤੇ ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਹਾਦਸੇ 'ਚ ਜਗਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਉਸ ਦੇ ਮਾਮੇ ਦਾ ਪੁੱਤ ਮਨਪ੍ਰੀਤ ਸਿੰਘ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਦੱਸ ਦਈਏ ਕਿ ਜਗਦੀਪ ਸਿੰਘ ਨੈਸ਼ਨਲ ਪੱਧਰ ਦਾ ਕਬੱਡੀ ਖਿਡਾਰੀ ਸੀ। ਉਸ ਨੇ ਬਹੁਤ ਥੋੜ੍ਹੇ ਸਮੇ ਵਿੱਚ ਕਬੱਡੀ ਜਗਤ ਵਿੱਚ ਆਪਣੀ ਪਛਾਣ ਬਣਾਈ ਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ । ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।

More News

NRI Post
..
NRI Post
..
NRI Post
..