ਪਤੀ ਨੇ ਆਪਣੀ ਹੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਚਮਕੌਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਬਰਸਾਲਪੁਰ ਵਿਖੇ ਪਤੀ ਨੇ ਆਪਣੀ ਪਤਨੀ ਨਾਲ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਬਲਜੀਤ ਨੇ ਬਿਆਨ 'ਚ ਕਿਹਾ ਕਿ ਉਸ ਦੀ ਧੀ ਰੀਮਾ ਦਾ ਵਿਆਹ ਸ਼ਰਨਜੀਤ ਨਾਲ 8 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਕੁੜੀ ਨੇ ਸਾਨੂੰ ਕਿਹਾ ਸੀ ਕਿ ਉਸ ਦਾ ਪਤੀ ਹਮੇਸ਼ਾਂ ਉਸ ਨਾਲ ਕੁੱਟਮਾਰ ਕਰਦਾ ਹੈ। ਮੇਰੀ ਕੁੜੀ ਦੇ ਸਹੁਰੇ ਪਰਿਵਾਰ ਉਸ ਨੂੰ ਰੋਜ਼ਾਨਾ ਪ੍ਰੇਸ਼ਾਨ ਕਰਦੇ ਸੀ। ਉਨ੍ਹਾਂ ਨੇ ਕਿਹਾ ਦੇਰ ਰਾਤ ਉਸ ਦੇ ਸਹੁਰੇ ਘਰੋਂ ਫੋਨ ਆਇਆ ਕਿ ਤੁਹਾਡੀ ਧੀ ਰੀਮਾ ਬਹੁਤ ਬਿਮਾਰ ਹੈ ਤੇ ਹਸਪਤਾਲ ਭਰਤੀ ਹੈ। ਉਹ ਹਸਪਤਾਲ ਗਏ ਪਰ ਉੱਥੇ ਸਾਨੂੰ ਰੀਮਾ ਨਹੀ ਮਿਲੀ ਤੇ ਫਿਰ ਅਸੀਂ ਪਿੰਡ ਚੱਲੇ ਗਏ, ਉੱਥੇ ਜਾ ਦੇਖਿਆ ਰੀਮਾ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਨੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..