by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਬਾਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ SSP ਗੁਰਮੀਤ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਪੁਲਿਸ ਟੀਮ ਨੇ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਪਿੰਡ ਠੱਠੀ ਕੋਲ ਇੱਕ ਨੌਜਵਾਨ ਜਿਸ ਦੀ ਪਛਾਣ ਬਲਦੇਵ ਸਿੰਘ ਦੇ ਰੂਪ 'ਚ ਹੋਈ, ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ 3 ਕਰੋੜ ਰੁਪਏ ਤੱਕ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
More News
Jagjeet Kaur
Jagjeet Kaur