ਨਾਜਾਇਜ਼ ਮਾਈਨਿੰਗ ਰੋਕਣ ਗਈ ਪੁਲਿਸ ਟੀਮ ‘ਤੇ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਤਲੁਜ ਦਰਿਆ ਕਿਨਾਰੇ ਦੇਰ ਰਾਤ ਰੇਤ ਦੀ ਨਾਜਾਇਜ਼ ਮਾਈਨਿੰਗ ਰੋਕਣ ਗਈ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹਮਲਾਵਰ ਪੁਲਿਸ ਦੇ ਕਬਜ਼ੇ 'ਚੋ ਰੇਤੇ ਦੀ ਭਰੀ ਨਾਜਾਇਜ਼ ਟਰਾਲੀ ਤੇ ਕਾਬੂ ਕੀਤੇ ਦੋਸ਼ੀ ਨੂੰ ਛੁਡਵਾ ਕੇ ਲੈ ਗਏ । ਇਸ ਮਾਮਲੇ 'ਚ ਪੁਲਿਸ ਨੇ 8 ਤੋਂ ਵੱਧ ਵਿਅਕਤੀਆਂ ਦੀ ਪਛਾਣ ਕੀਤੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

SSP ਅਮਨੀਤ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਕੋਲ ਰੇਤੇ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਪੁਲਿਸ ਟੀਮ ਮੌਕੇ 'ਤੇ ਪਹੁੰਚ ਰੇਤੇ ਦੀ ਭਰੀ ਟਰਾਲੀ ਤੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ , ਜਦੋ ਪੁਲਿਸ ਟੀਮ ਟਰਾਲੀ ਤੇ ਦੋਸ਼ੀ ਨੂੰ ਲੈ ਕੇ ਮਾਛੀਵਾੜਾ ਥਾਣੇ ਵੱਲ ਜਾ ਰਹੀ ਸੀ ਤਾਂ ਰਸਤੇ 'ਚ ਕੁਝ ਵਿਅਕਤੀਆਂ ਨੇ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ ਤੇ ਦੋਸ਼ੀ ਨਾਲ ਰੇਤੇ ਦੀ ਭਰੀ ਟਰਾਲੀ ਲੈ ਕੇ ਫਰਾਰ ਹੋ ਗਏ । ਹਮਲੇ ਦੌਰਾਨ ਜਖ਼ਮੀ ਹੋਈ ਪੁਲਿਸ ਮੁਲਾਜ਼ਮਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..