ਮੰਦਭਾਗੀ ਖ਼ਬਰ : ਕੈਨੇਡਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੋਤੇ ਪੁੱਤ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਲੋਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2010 ਤੋਂ ਕੈਨੇਡਾ ਰਹਿ ਰਹੇ ਪਿੰਡ ਭਰਭੂਰਗੜ੍ਹ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਮਾਤਾ ਅਮਰਜੀਤ ਕੌਰ ਤੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਕੈਨੇਡਾ ਦੇ ਐਂਡਮਿੰਟਨ ਸ਼ਹਿਰ 'ਚ ਰਹਿੰਦਾ ਸੀ ਤੇ ਟਰੱਕ ਚਲਾਉਂਦਾ ਸੀ । ਬੀਤੀ ਦਿਨੀਂ ਟਰੱਕ 'ਚ ਧਮਾਕਾ ਹੋਣ ਕਾਰਨ ਉਸ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ । ਦੱਸਿਆ ਜਾ ਰਿਹਾ ਹਾਦਸੇ ਤੋਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਵੀ ਨਹੀ ਮਿਲੀ। ਦੱਸਣਯੋਗ ਹੈ ਕਿ ਮ੍ਰਿਤਕ ਸੁਖਜਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ 2 ਬੱਚਿਆਂ ਨੂੰ ਛੱਡ ਗਿਆ ਹੈ । ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ।

More News

NRI Post
..
NRI Post
..
NRI Post
..