by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਵੜਿੰਗ ਦੇ ਖੋਖਰ ਰੋਡ ਨੇੜੇ ਇੱਕ ਕਾਰ ਸਵਾਰ ਬਜ਼ੁਰਗ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਬਜ਼ੁਰਗ ਦਾ ਕਤਲ ਕਰਨ ਤੋਂ ਬਾਅਦ ਅਣਪਛਾਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ।ਮ੍ਰਿਤਕ ਦੀ ਪਛਾਣ ਸਬਦਮਨ ਸਿੰਘ ਪਿੰਡ ਖੋਖਰ ਦੇ ਰੂਪ 'ਚ ਹੋਈ ਹੈ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
More News
Jaskamal Singh