by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜਲੰਧਰ - ਅੰਮ੍ਰਿਤਸਰ ਰੇਲ ਮਾਰਗ ਕੋਲ ਪੈਂਦੇ ਜਿੰਦਾ ਫਾਟਕ 'ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਨਾਬਾਲਗ ਕੁੜੀ ਦੀ ਮੌਤ ਹੋ ਗਈ। ਉੱਥੇ ਹੀ ਰਾਹਗੀਰਾਂ ਨੇ ਦੱਸਿਆ ਕਿ ਰੇਲ ਗੱਡੀ ਹੇਠਾਂ ਆਉਣ ਨਾਲ ਕੁੜੀ ਦੀ ਲਾਸ਼ 300 ਮੀਟਰ ਦੀ ਦੂਰੀ 'ਤੇ ਜਾ ਡਿੱਗੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਨਰਿੰਦਰ ਪਾਲ ਨੇ ਦੱਸਿਆ ਕਿ ਨੰਗਲ ਡੈਮ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੀ ਨਾਬਾਲਗ ਕੁੜੀ ਦੀ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਹਸਪਤਾਲ ਰੱਖੀ ਗਈ ਹੈ । ਪਛਾਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ। ਅਧਿਕਾਰੀ ਅਨੁਸਾਰ ਮ੍ਰਿਤਕ ਕੁੜੀ ਦੀ ਉਮਰ 16 ਸਾਲ ਦੇ ਕਰੀਬ ਲੱਗ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
More News
Jaskamal Singh
Jaskamal Singh