ਪਤਨੀ ਨਾਲ ਲੜਾਈ ਤੋਂ ਬਾਅਦ ਗੁੱਸੇ ‘ਚ ਪਤੀ ਨੇ ਕੀਤਾ ਵੱਡਾ ਕਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ ਦੇ ਪਿੰਡ ਬੇਹੜਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਪਤੀ ਨੇ ਲੜਾਈ ਤੋਂ ਬਾਅਦ ਗੁੱਸੇ 'ਚ ਆ ਕੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਜਾ ਰਿਹਾ ਮ੍ਰਿਤਕ ਮਹਿਲਾ ਦੇ ਭਰਾ ਮਿਹਰ ਸਿੰਘ ਨੇ ਬਿਆਨ 'ਚ ਕਿਹਾ ਕਿ ਉਸ ਦੀ ਭੈਣ ਰਣਦੀਪ ਕੌਰ ਦਾ ਵਿਆਹ ਬਲਵੰਤ ਸਿੰਘ ਦਾ ਹੋਇਆ ਸੀ। ਵਿਆਹ ਤੋਂ ਬਾਅਦ ਭੈਣ ਦੀਆਂ 2 ਧੀਆਂ ਹਨ। ਇੱਕ ਧੀ 6 ਸਾਲ ਦੀ ਜਦਕਿ ਦੂਜੀ 3 ਸਾਲ ਦੀ ਹੈ ।

ਉਨ੍ਹਾਂ ਨੂੰ ਭਾਬੀ ਰਾਣੀ ਕੌਰ ਦਾ ਫੋਨ ਆਇਆ ਕਿ ਰਣਦੀਪ ਕੌਰ ਦੀ ਮੌਤ ਹੋ ਗਈ ਹੈ, ਜਦੋ ਉਹ ਬੇਹੜਾ ਪਿੰਡ ਪਹੁੰਚੇ ਤਾਂ ਭੈਣ ਰਣਦੀਪ ਕੌਰ ਦੇ ਅੰਤਿਮ ਸੰਸਕਾਰ ਦੀ ਤਿਆਰੀ ਚੱਲ ਰਹੀ ਸੀ, ਜਦੋ ਲਾਸ਼ ਨੂੰ ਦੇਖਿਆ ਤਾਂ ਉਸ ਦੀ ਗਰਦਨ 'ਤੇ ਨਿਸ਼ਾਨ ਸਨ। ਇਸ ਦੇ ਨਾਲ ਹੀ ਜਦੋ ਰਣਦੀਪ ਕੌਰ ਦੇ ਪਤੀ ਕੋਲੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਰਣਦੀਪ ਕੌਰ ਨਾਲ ਲੜਾਈ ਹੋ ਗਈ ਸੀ ਤੇ ਗੁੱਸੇ 'ਚ ਆ ਕੇ ਉਸ ਨੇ ਉਸ ਦਾ ਗਲਾ ਘੁੱਟ ਦਿੱਤਾ ।ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

More News

NRI Post
..
NRI Post
..
NRI Post
..